ਪੁਲੀਸ ਡੀ.ਏ. ਵੀ.ਪਬਲਿਕ ਸਕੂਲ ਵਿੱਚ ਬੇਬੀ ਸ਼ੋਅ ਦਾ ਆਯੋਜਨ

ਅੰਬਾਲਾ ਸ਼ਹਿਰ ਦੇ ਪੁਲੀਸ ਡੀਏਵੀ ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਨਰਸਰੀ ਵਿੰਗ ਦੇ ਬੱਚਿਆਂ ਵੱਲੋਂ ਬੇਬੀ ਸ਼ੋਅ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਡਾ.ਵਿਕਾਸ ਕੋਹਲੀ ਨੇ ਕੀਤੀ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਬੱਚੇ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ। ਉਹ ਸਾਡੀ ਅਗਲੀ ਪੀੜ੍ਹੀ ਦੀ ਪ੍ਰਤੀਨਿਧਤਾ ਕਰਦੇ ਹਨ। ਬੱਚਿਆਂ ਦਾ ਉਨ੍ਹਾਂ ਦੀ ਉਮਰ ਦੇ ਹਿਸਾਬ ਨਾਲ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ। ਬੱਚੇ ਦੇ ਸਿਹਤਮੰਦ ਰਹਿਣ ਲਈ ਕਸਰਤ ਅਤੇ ਸਹੀ ਖ਼ੁਰਾਕ ਲੈਣਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਬੱਚੇ ਹਮੇਸ਼ਾ ਇਸੇ ਤਰ੍ਹਾਂ ਹੱਸਦੇ-ਮੁਸਕਰਾਉਂਦੇ ਰਹਿਣ।

ਪ੍ਰਿੰਸੀਪਲ ਡਾ.ਵਿਕਾਸ ਕੋਹਲੀ ਦਾ ਸਵਾਗਤ ਕਰਦੇ ਹੋਏ ਪ੍ਰੋਗਰਾਮ ਕਨਵੀਨਰ ਅਤੇ ਬੱਚੇ

ਸਭ ਤੋਂ ਪਹਿਲਾਂ ਬੱਚਿਆਂ ਨੇ ਪ੍ਰੋਗਰਾਮ ਵਿੱਚ ਆਏ ਮਾਪਿਆਂ ਦਾ ਗਣੇਸ਼ ਵੰਦਨਾ ਨਾਲ ਸਵਾਗਤ ਕੀਤਾ। ਨਰਸਰੀ ਦੇ ਛੋਟੇ ਬੱਚਿਆਂ ਨੇ ਪੁਰਾਣੇ ਗੀਤਾਂ ਤੇ ਖ਼ੂਬਸੂਰਤ ਪੇਸ਼ਕਾਰੀ ਦਿੱਤੀ ਜਿਸ ਨੇ ਸਾਰਿਆਂ ਦਾ ਮਨ ਮੋਹ ਲਿਆ। ਦ ਵ੍ਹੀਲਜ਼ ਸਕੇਟ ਪਹਿਨ ਹੋਏ ਬੱਚਿਆਂ ਨੇ ਖ਼ੂਬਸੂਰਤ ਸਟੰਟ ਅਤੇ ਕਰਤਬ ਪੇਸ਼ ਕੀਤੇ।ਬੱਚਿਆਂ ਦੀ ਇਸ ਪੇਸ਼ਕਾਰੀ ਨੂੰ ਮਾਪਿਆਂ ਨੇ ਤਾੜੀਆਂ ਨਾਲ ਉਤਸ਼ਾਹਿਤ ਕੀਤਾ। ਬੱਚਿਆਂ ਨੇ ਭਾਰਤ ਦੀ ਅਨੇਕਤਾ ਵਿੱਚ ਏਕਤਾ ਦਾ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਸੂਬਿਆਂ ਦੇ ਨਾਚਾਂ ਅਤੇ ਗੀਤਾਂ ਦੀ ਖ਼ੂਬਸੂਰਤ ਪੇਸ਼ਕਾਰੀ ਦਿੱਤੀ।ਇਸ ਪ੍ਰੋਗਰਾਮ ਵਿੱਚ 400 ਤੋਂ ਵੱਧ ਬੱਚਿਆਂ ਨੇ ਭਾਗ ਲਿਆ।

ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ਵਿੱਚ ਸਾਰਾ ਸਾਲ ਕਰਵਾਏ ਗਏ ਮੁਕਾਬਲਿਆਂ ਦੇ 200 ਜੇਤੂਆਂ ਬੱਚਿਆਂ ਨੂੰ ਇਨਾਮ ਵਜੋਂ ਟਰਾਫੀਆਂ ਦਿੱਤੀਆਂ।

Leave a Reply

Your email address will not be published. Required fields are marked *