ਪੰਚਕੂਲਾ, 13 ਮਈ (ਬੀਪੀ ਬਿਊਰੋ)
ਅੱਜ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ 49 ਮੈਂਬਰਾਂ ਨੇ ਪੰਚਕੂਲਾ ਦੇ ਸੈਕਟਰ-1 ਸਥਿਤ ਪੀਡਬਲਯੂਡੀ ਰੈਸਟ ਹਾਊਸ ਵਿਚ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਸਹੁੰ ਚੁੱਕੀ। ਅਗਲੇ ਪੰਜ ਸਾਲਾਂ ਲਈ ਕਮੇਟੀ ਦੀ ਚੋਣ ਪ੍ਰਕ੍ਰਿਆ ਮੁਕੰਮਲ ਕਰਾਉਣ ਲਈ ਸਰਬਸੰਮਤੀ ਨਾਲ ਜੋਗਾ ਸਿੰਘ ਨੂੰ ਚੇਅਰਮੈਨ ਚੁਣ ਲਿਆ ਗਿਆ।ਇਸ ਲਈ ਮੈਂਬਰਾਂ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਕਮੇਟੀ ਚੁਣਨ ਦੀ ਪ੍ਰਕ੍ਰਿਆ ਕਮੇਟੀ ਦੇ ਹੈੱਡ ਕੁਆਟਰ ਕੁਰੂਕਸ਼ੇਤਰ ਵਿਚ ਮੁਕੰਮਲ ਕੀਤੀ ਜਾਵੇਗੀ। ਪ੍ਰਧਾਨ ਸਣੇ 11 ਅਹੁਦੇਦਾਰ ਚੁਣੇ ਜਾਣੇ ਹਨ।
ਜ਼ਿਕਰਯੋਗ ਹੈ ਕਿ ਕਮੇਟੀ ਵਿਚ 9 ਮੈਂਬਰਾਂ ਦੀ ਨਾਮਜ਼ਦਗੀ ਨਾ ਹੋਣ ਕਰਕੇ ਗੁਰਦੁਆਰਾ ਕਮੇਟੀ ਬਣਾਉਣ ਦਾ ਕੰਮ ਲਮਕਿਆ ਹੋਇਆ ਸੀ ਜਿਸ ਲਈ ਐਤਵਾਰ ਨੂੰ ਪੰਚਕੂਲਾ ਦੇ ਪੀਡਬਲਯੂਡੀ ਗੈੱਸਟ ਹਾਊਸ ਵਿਚ 40 ਮੈਂਬਰਾਂ ਦੀ ਮੀਟਿੰਗ ਦੌਰਾਨ 9 ਮੈਂਬਰ ਨਾਮਜ਼ਦ ਕੀਤੇ ਗਏ ਸਨ। ਨਵੇਂ ਨਿਯਮਾਂ ਅਨੁਸਾਰ, ਨਾਮਜ਼ਦ ਕੀਤੇ ਜਾਣ ਵਾਲੇ 9 ਮੈਂਬਰਾਂ ਵਿਚ ਗੁਰਦੁਆਰਾ ਚੋਣ ਹਾਰੇ ਬਾਬਾ ਬਲਜੀਤ ਸਿੰਘ ਦਾਦੂਵਾਲ ਦਾ ਨਾਂ ਵੀ ਸ਼ਾਮਲ ਹੈ ਜਿਸ ਨੂੰ ਲੈ ਕੇ ਕੁਝ ਮੈਂਬਰਾਂ ਵੱਲੋਂ ਇਤਰਾਜ਼ ਵੀ ਕੀਤਾ ਗਿਆ ਹੈ। ਮੈਂਬਰਾਂ ਦਾ ਵਿਚਾਰ ਹੈ ਕਿ ਸਰਕਾਰ ਬਾਬਾ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਦੇਖਣਾ/ਬਣਾਉਣਾ ਚਾਹੁੰਦੀ ਹੈ।
ਹਰਿਆਣਾ ਗੁਰਦੁਆਰਾ ਕਮੇਟੀ ਦੇ 49 ਮੈਂਬਰਾਂ ਨੇ ਸਹੁੰ ਚੁੱਕੀ

Leave a Reply