ਅੰਬਾਲਾ 13 ਅਪ੍ਰੈਲ (ਬੀਪੀ ਬਿਊਰੋ)
ਗੁਰੂ ਗ੍ਰੰਥ ਸਾਹਿਬ ਵਿੱਦਿਆ ਕੇਂਦਰ ਸੇਵਾ ਸੰਮਤੀ ਰਜਿ. ਪਿੰਡ ਬਹਿਬਲਪੁਰ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਵੱਲੋਂ ਖ਼ਾਲਸਾ ਸਾਜਣਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਾਹਿਬਜੀਤ ਸਿੰਘ ਅਤੇ ਬੱਚਿਆਂ ਦੁਆਰਾ ਗੁਰਬਾਣੀ ਅਤੇ ਸਤਿਸੰਗ ਕੀਤਾ ਗਿਆ। ਇਸ ਮੌਕੇ ਬੁੱਢਾ ਦਲ ਨਿਸਾਨਾ ਵਾਲੇ ਦੇ ਕਥਾਕਾਰ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੇ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਤੇ ਆਪਣੇ ਦਰਬਾਰ ਵਿਚ ਸੰਗਤ ਇਕੱਠੀ ਕਰਕੇ ਪੰਜ ਸਿਰਾਂ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਆਪਣੇ ਸੀਸ ਭੇਟ ਕਰਨ ਵਾਲੇ ਪੰਜ ਸਿੰਘਾਂ ਨੂੰ ਗੁਰੂ ਜੀ ਨੇ ਅੰਮ੍ਰਿਤ ਪਾਨ ਕਰਵਾ ਕੇ ਸਿੰਘ ਸਜ਼ਾ ਦਿੱਤਾ ਸੀ ਅਤੇ ਇਸ ਤਰ੍ਹਾਂ ਖ਼ਾਲਸਾ ਪ੍ਰਗਟ ਹੋਇਆ ਸੀ। ਉਨ੍ਹਾਂ ਪੰਜਾਂ ਸਿੰਘਾਂ ਨੂੰ ਪੰਜ ਪਿਆਰੇ ਕਿਹਾ ਜਾਂਦਾ ਹੈ।
ਇਸ ਮੌਕੇ ਪ੍ਰਧਾਨ ਬੀਬੀ ਭੁਪਿੰਦਰ ਕੌਰ, ਸਕੱਤਰ ਬਾਬਾ ਮਹਾਂ ਸਿੰਘ ਪਟਿਆਲਾ, ਸੁਖਵਿੰਦਰ ਸਿੰਘ ਬਹਿਬਲਪੁਰ, ਸਵਰੂਪ ਸਿੰਘ, ਮਨਿੰਦਰ ਸਿੰਘ ਬੜੋਲਾ, ਸੇਵਾਦਾਰ ਜਗਤਾਰ ਸਿੰਘ ਤੇ ਸਰਬਜੀਤ ਕੌਰ ਤੇ ਹੋਰ ਮੈਂਬਰ ਹਾਜ਼ਰ ਸਨ।
ਗੁਰੂ ਗ੍ਰੰਥ ਸਾਹਿਬ ਵਿੱਦਿਆ ਕੇਂਦਰ ਸੇਵਾ ਸੰਮਤੀ ਨੇ ਖ਼ਾਲਸਾ ਸਾਜਣਾ ਦਿਵਸ ਮਨਾਇਆ

Leave a Reply