ਚੰਡੀਗੜ੍ਹ ਪੁਲੀਸ ਨੇ ਈਡੀ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਹੋਰ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਠਾਣੇ ਲਿਜਾ ਕੇ ਛੱਡਿਆ

ਚੰਡੀਗੜ੍ਹ, 17 ਅਪ੍ਰੈਲ (ਬੀਪੀ ਬਿਊਰੋ)
ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਚ ਕਾਂਗਰਸੀ ਆਗੂਆਂ ਖ਼ਿਲਾਫ਼ ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਕਾਂਗਰਸ ਪ੍ਰਧਾਨ ਚੌਧਰੀ ਉਦੈਭਾਨ, ਸੰਸਦ ਮੈਂਬਰ ਦੀਪੇਂਦਰ ਹੁੱਡਾ ਤੇ ਵਰੁਣ ਚੌਧਰੀ, ਕਈ ਕਾਂਗਰਸੀ ਵਿਧਾਇਕਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਅਤੇ ਸੈਕਟਰ-3 ਦੇ ਥਾਣੇ ਕੁਝ ਸਮੇਂ ਲਈ ਬਿਠਾ ਕੇ ਛੱਡ ਦਿੱਤਾ।
ਪੁਲੀਸ ਨੇ ਪੁਲਿਸ ਚੁੱਕ ਕੇ ਲੈ ਗਈ। ਇਹ ਸਾਰੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਾਂਗਰਸੀ ਆਗੂਆਂ ਖ਼ਿਲਾਫ਼ ਈਡੀ ਦੀ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।ਉਨ੍ਹਾਂ ਨਾਲ ਕਾਂਗਰਸ ਦੀਆਂ ਕਈ ਮਹਿਲਾ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਹਰਿਆਣਾ ਕਾਂਗਰਸ ਦੇ ਸਿਰੇ ਦੇ ਆਗੂ ਕਾਂਗਰਸ ਦਫ਼ਤਰ ਦੇ ਬਾਹਰ ਦੁਪਹਿਰ 12 ਵਜੇ ਇਕੱਠੇ ਹੋਏ ਹੋਏ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਈਡੀ ਦੀ ਕਾਰਵਾਈ ‘ਤੇ ਗੁੱਸਾ ਜ਼ਾਹਿਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਅਤੇ ਸੂਬੇ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਦਫ਼ਤਰ ਤੋਂ ਸੈਕਟਰ-9 ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਵੱਲ ਪੈਦਲ ਅੱਗੇ ਵਧੇ ਅਤੇ ਜਦੋਂ ਪੁਲੀਸ ਨੇ ਬੈਰੀਕੇਡ ਲਾ ਕੇ ਇਨ੍ਹਾਂ ਨੂੰ ਰੋਕਿਆ ਤਾਂ ਧੱਕਾ-ਮੁੱਕੀ ਸ਼ੁਰੂ ਹੋ ਗਈ।ਬੈਰੀਕੇਡ ਦੀ ਪ੍ਰਵਾਹ ਕੀਤੇ ਬਿਨਾ ਆਗੂ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਰਹੇ। ਇਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਝੜਪ ਵੀ ਹੋਈ।ਮਾਮਲਾ ਵਧਦਾ ਦੇਖ ਕੇ ਪੁਲੀਸ ਨੇ ਸਭ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਬੱਸ ਵਿਚ ਬਿਠਾ ਕੇ ਥਾਣੇ ਲੈ ਗਈ।ਥਾਣੇ ਪਹੁੰਚ ਕੇ ਵੀ ਉਨ੍ਹਾਂ ਨੇ ਭਾਜਪਾ ਅਤੇ ਈਡੀ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਰੱਖੀ।
ਈਡੀ ਨੈਸ਼ਨਲ ਹੈਰਾਲਡ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਦੇ ਉਦਯੋਗਪਤੀ ਪਤੀ ਰਾਬਰਟ ਵਾਡਰਾ ਦੇ ਗੁਰੂ ਗਰਾਮ ਵਿੱਚ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਕਰ ਰਹੀ ਹੈ। ਇਸ ਦੇ ਵਿਰੋਧ ਵਿੱਚ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਸੜਕਾਂ ‘ਤੇ ਉੱਤਰੇ ਹਨ। ਜਾਣਕਾਰੀ ਅਨੁਸਾਰ ਪਾਰਟੀ ਦੀ ਲੋਕ ਸਭਾ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਅਤੇ ਰਾਜ ਸਭਾ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਏ।

Leave a Reply

Your email address will not be published. Required fields are marked *

Leave a Reply

Your email address will not be published. Required fields are marked *