ਅੰਬਾਲਾ, 17 ਮਾਰਚ (ਬੀਪੀ ਬਿਊਰੋ)
ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਅੰਬਾਲਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਭਾਈ ਮਨਦੀਪ ਰਾਣਾ ਨੂੰ ਪਾਰਟੀ ਨੇ ਦੁਬਾਰਾ ਅੰਬਾਲਾ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੇ ਦੂਜੀ ਵੇਰ ਪ੍ਰਧਾਨ ਬਣਨ ਤੇ ਸਿੱਖ ਸਮਾਜ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਚਰਨਜੀਤ ਸਿੰਘ ਟੱਕਰ ਵਿਸ਼ੇਸ਼ ਤੌਰ ਤੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਪਹੁੰਚੇ ਅ ਮਨਦੀਪ ਰਾਣਾ ਨੂੰ ਹਾਰ ਪਹਿਨਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਜਥੇਦਾਰ ਟੱਕਰ ਨੇ ਅਰਦਾਸ ਕੀਤੀ ਕਿ ਭਾਰਤੀ ਜਨਤਾ ਪਾਰਟੀ ਨੇ ਭਾਈ ਮਨਦੀਪ ਰਾਣਾ ਵਿੱਚ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਸ ਤੇ ਉਹ ਖਰਾ ਉੱਤਰਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ।

Leave a Reply