Punjab Farmers Protest: ਕਿਸਾਨ ਅੰਦੋਲਨ 2024 ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਮੀਟਿੰਗ ਦਾ ਤੀਜਾ ਦੌਰ ਤੈਅ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਸਾਨ ਚੰਡੀਗੜ੍ਹ ਪੁੱਜ ਗਏ ਹਨ। ਪੰਜਾਬ ਸਰਕਾਰ ਦੀ ਨੁਮਾਇੰਦਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਕਿਸਾਨਾਂ ਨੇ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।
ਹੋਰ ਪੜ੍ਹੋ – Punjab rail roko: 3 ਟਰੇਨਾਂ ਰੱਦ, 5 ਟਰੇਨਾਂ ਮੰਜ਼ਿਲ ਤੋਂ ਪਹਿਲਾਂ ਰੋਕਿਆਂ
Punjab Farmers Protest: ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਨਾਲ ਕਿਸਾਨਾਂ ਦੀ ਵਰਚੁਅਲ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਹਾਜ਼ਰ ਸਨ। ਇਸ ਤੋਂ ਬਾਅਦ ਅੱਜ ਆਫਲਾਈਨ ਮੀਟਿੰਗ ਸ਼ੁਰੂ ਕੀਤੀ ਗਈ।
ਹੋਰ ਪੜ੍ਹੋ – ਕਿਸਾਨਾਂ ਦੀਆਂ ਕਿਹੜੀਆਂ ਮੁੱਖ ਮੰਗਾਂ ਹਨ ਜੋ ਅਣਸੁਲਝੀਆਂ ਹਨ?