ਅਰਦਾਸ ਬਦਲਣ ਦੀ ਘਿਨਾਉਣੀ ਹਰਕਤ ਕਰਨ ਵਾਲੇ ਅਨਸਰਾਂ ਅਤੇ ਪ੍ਰਬੰਧਕਾਂ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕਰੇ ਤਲਬ – ਜਥੇਦਾਰ ਦਾਦੂਵਾਲ

ਅੰਬਾਲਾ 4 ਮਾਰਚ ( ਬੀਪੀ ਬਿਉਰੋ )

ਗੁਰਬਾਣੀ ਦੀ ਤੁਕ ਬਦਲਣ ਤੇ ਗੁਰੂ ਹਰਿ ਰਾਏ ਸਾਹਿਬ ਜੀ ਨੇ ਆਪਣੇ ਪੁੱਤਰ ਰਾਮ ਰਾਏ ਨੂੰ ਆਪਣੇ ਮੱਥੇ ਨਹੀਂ ਸੀ ਲਾਇਆ ਪਰ ਇੱਥੇ ਦਸਮੇਸ਼ ਪਿਤਾ ਦੀ ਬਾਣੀ ਅਰਦਾਸ ਨੂੰ ਹੀ ਬਦਲ ਕੇ ਰੱਖ ਦਿੱਤਾ ਗਿਆ ਐਸੀ ਘਿਨਾਉਣੀ ਹਰਕਤ ਕਰਨ ਵਾਲੇ ਸ਼ਰਾਰਤੀ ਅਨਸ਼ਰ ਅਤੇ ਗੁਰਦੁਆਰਾ ਸਾਹਿਬ ਇੰਦਰਲੋਕ ਦਿੱਲੀ ਦੇ ਪ੍ਰਬੰਧਕਾਂ ਨੂੰ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਤਲਬ ਕਰਕੇ ਸਖ਼ਤ ਸਜ਼ਾ ਸੁਣਾਈ ਜਾਵੇ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਦਿਆਂ ਮੀਡੀਆ ਨਾਲ ਕੀਤਾ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਅਜਿਹੇ ਸ਼ਰਾਰਤੀ ਅਨਸ਼ਰ ਕਦੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਅਤੇ ਕਦੇ ਦਸਵੇਂ ਪਾਤਸ਼ਾਹ ਦੀ ਬਾਣੀ ਤੇ ਕਿੰਤੂ ਪ੍ਰੰਤੂ ਕਰਦੇ ਰਹਿੰਦੇ ਹਨ ਜੋ ਕੇ ਅਤਿ ਨਿੰਦਣਯੋਗ ਹੈ ਅਜਿਹੇ ਵਿਅਕਤੀਆਂ ਨੂੰ ਜਾਂ ਤਾਂ ਖੁਦ ਸ਼੍ਰੀ ਅਕਾਲ ਤਖਤ ਸਾਹਿਬ ਤੇ ਹਾਜ਼ਰ ਹੋ ਕੇ ਆਪਣੀਆਂ ਗਲਤੀਆਂ ਦਾ ਪਸ਼ਚਾਤਾਪ ਕਰਦੇ ਹੋਏ ਖ਼ਿਮਾ ਜਾਚਨਾ ਕਰਨੀ ਚਾਹੀਦੀ ਹੈ ਨਹੀਂ ਤਾਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਨਾਂ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਸਖਤ ਸਜ਼ਾ ਸੁਣਾਉਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਅਜਿਹੀ ਘਿਨਾਉਣੀ ਹਰਕਤ ਨਾ ਕਰ ਸਕੇ।

Leave a Reply

Your email address will not be published. Required fields are marked *